ताज़ा ख़बरेंदेश

ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਜਿਨ੍ਹਾਂ ਦਾ ਬੁੱਧਵਾਰ ਸਾਮ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹਨਾਂ ਦੱਸਿਆ ਕਿ ਉਹ 89 ਵਰਿਆਂ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ, ਪੁੱਤਰ ਅਤੇ ਦੋ ਧੀਆਂ ਹਨ। ਉਹਨਾਂ ਨੇ ਆਪਣੇ ਜ਼ਿਲ੍ਹੇ ਦੇ ਸਭ ਤੋਂ ਛੋਟੀ ਉਮਰ ਦੇ ਸਰਪੰਚ ਵਜੋਂ ਰਾਜਨੀਤੀ ਦੀ ਸ਼ੁਰੂਆਤ ਕਰਕੇ ਕੇਂਦਰੀ ਮੰਤਰੀ ਬਣਨ ਤੱਕ ਦਾ ਸਫਰ ਬਾਖੂਬੀ ਨਿਭਾਇਆ।                    

Malerkotla amargarh punjab

                                ਆਪਣੇ ਸੋਕ ਸੰਦੇਸ ਵਿੱਚ ਵਿਧਾਇਕ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਲੋਕ ਭਲਾਈ ਲਈ ਕੀਤੇ ਅਣਥੱਕ ਯਤਨਾਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹਨਾਂ ਨੇ ਪੰਜਾਬ ਅਤੇ ਕੌਮ ਦੀ ਜੋ ਸੇਵਾ ਕੀਤੀ ਉਸਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ।

ਵਿਧਾਇਕ ਨੇ ਕਿਹਾ ਕਿ ਨਿੱਜੀ ਤੌਰ ਅਤੇ ਆਮ ਆਦਮੀ ਪਾਰਟੀ ਵਲੋਂ ਉਹਨਾਂ ਨੂੰ ਸਤਿਕਾਰ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ

Show More
Check Also
Close
Back to top button
error: Content is protected !!